ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ 31 ਮਾਰਚ ਨੂੰ ਉਡਾਣਾਂ ਸ਼ੁਰੂ ਹੋਣਗੀਆਂ

ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇਂਦਰ…

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਿਰ ‘ਤੇ ਲੱਗੀ ਗੰਭੀਰ ਸੱਟ

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਿਰ ’ਤੇ ਵੀਰਵਾਰ ਸ਼ਾਮ ਨੂੰ ਗੰਭੀਰ ਸੱਟ ਲੱਗ…

ਰਾਜ ਲਾਲੀ ਗਿੱਲ ਹੋਣਗੇ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ

ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ…

ਵਿਧਾਨ ਸਭਾ ’ਚ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ: ਰਾਜਾ ਵੜਿੰਗ

ਅੱਜ ਜਦੋਂ ਵਿਧਾਨ ਸਭਾ ਦਾ ਇਜਲਾਸ ਬੁਲਾਇਆ ਗਿਆ ਤਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ…

ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਪ੍ਰਕਾਸ਼ਿਤ ਪੇਡ ਨਿਊਜ਼ ‘ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ…

ਪੰਜਾਬ ਪੁਲਿਸ ’ਚ ਭਰਤੀ ਪ੍ਰਕਿਰਿਆ ਲਈ ਰਜਿਸਟਰੇਸ਼ਨ ਅੱਜ ਤੋਂ 4 ਅਪ੍ਰੈਲ ਤੱਕ ਕਰ ਸਕੋਗੇ

ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਦੀਆਂ ਇੱਛਾਵਾਂ ਜਲਦੀ ਹੀ ਪੂਰੀਆਂ ਹੋਣਗੀਆਂ। ਸੂਬੇ…

ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਦਿੱਤੇ ਇਹ ਨਿਰਦੇਸ਼

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਾਫੀ ਸਰਗਰਮ ਨਜ਼ਰ ਆ ਰਹੀ…

ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਇਨ੍ਹਾਂ ਸਖਤ ਸ਼ਰਤਾਂ ਨਾਲ ਦਿੱਲੀ ਜਾਣ ਦੀ ਦਿੱਤੀ ਇਜਾਜ਼ਤ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਵਿੱਚ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕੀਤੀ ਜਾਵੇਗੀ । ਦਿੱਲੀ ਪੁਲਿਸ ਨੇ…

ਹੰਸ ਰਾਜ ਹੰਸ ਨੂੰ BJP ਵੱਲੋਂ ਵੱਡਾ ਝਟਕਾ! ਦਿੱਲੀ ਨੌਰਥ ਵੈਸਟ ਤੋਂ ਕੱਟੀ ਟਿਕਟ, ਯੋਗਿੰਦਰ ਚੰਦੋਲੀਆ ਨੂੰ ਐਲਾਨਿਆ ਉਮੀਦਵਾਰ ਭਾਜਪਾ ਵੱਲੋਂ ਹੰਸਰਾਜ ਹੰਸ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਦਿੱਲੀ ਨੌਰਥ ਵੈਸਟ ਤੋਂ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਥਾਂ ‘ਤੇ ਯੋਗਿੰਦਰ ਚੰਦੋਲੀਆ ਨੂੰ ਉਮੀਦਵਾਰ ਐਲਾਨਿਆ ਗਿਆ ਹੈ।ਇਨ੍ਹਾਂ ਸਭ ਦੇ ਦਰਮਿਆਨ ਇਹ ਵੀ ਚਰਚਾ ਹੈ ਕਿ ਹੰਸ ਰਾਜ ਹੰਸ ਨੂੰ ਪੰਜਾਬ ਤੋਂ ਟਿਕਟ ਦਿੱਤੀ ਜਾ ਸਕਦੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਦੇ ਜਲੰਧਰ ਜ਼ਿਲ੍ਹੇ ਤੋਂ ਹੰਸਰਾਜ ਹੰਸ ਨੂੰ ਟਿਕਟ ਦਿੱਤੀ ਜਾ ਸਕਦੀ ਹੈ ਪਰ ਇਸ ਦੀ ਪੁਸ਼ਟੀ ਕਿਸੇ ਵੀ ਭਾਜਪਾ ਆਗੂ ਵੱਲੋਂ ਨਹੀਂ ਕੀਤੀ ਗਈ।ਦੱਸ ਦੇਈਏ ਕਿ ਬੀਤੇ ਦਿਨੀਂ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। 72 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ ਜਿਸ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੂੰ ਕਰਨਾਲ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਖੱਟਰ ਨੇ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ ਤੇ ਅਜਿਹੇ ਵਿਚ ਚਰਚਾ ਹੈ ਕਿ ਉਨ੍ਹਾਂ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਅਸ਼ੋਕ ਤੰਵਰ ਨੂੰ ਸਿਰਸਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਬੰਤੋ ਕਟਾਰੀਆ ਨੂੰ ਅੰਬਾਲਾ ਤੋਂ ਟਿਕਟ ਦਿੱਤੀ ਗਈ ਹੈ ਜਦਕਿ ਰਾਓ ਇੰਦਰਜੀਤ ਸਿੰਘ ਨੂੰ ਗੁਰੂਗ੍ਰਾਮ ਤੋਂ ਮਹੇਂਦਰਗੜ੍ਹ ਚੋਂ ਚੌਧਰੀ ਧਰਮਵੀਰ ਸਿੰਘ ਜਦਕਿ ਫਰੀਦਾਬਾਦ ਤੋਂ ਕ੍ਰਿਸ਼ਨਪਾਲ ਗੁੱਜਰ ਨੂੰ ਟਿਕਟ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਅਨੁਰਾਗ ਠਾਕੁਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਪੰਜਾਬ ‘ਚ 300 ਅਫ਼ਗਾਨ-ਪਾਕਿਸਤਾਨ ਸਿੱਖ ਬਣਨਗੇ ਭਾਰਤੀ, CAA ਲਾਗੂ ਹੋਣ ਨਾਲ ਰਸਤਾ ਹੋਇਆ ਸਾਫ਼

ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਯਾਨੀ CAA ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। CAA ਨੂੰ…