ਨਵੀਂ ਦਿੱਲੀ, 25 ਦਸੰਬਰ – ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਮਾਫੀਨਾਮੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੀਗਲ ਨੋਟਿਸ ਭੇਜਿਆ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਜਾਂ ਤਾਂ ਪੰਜਾਬ ਦੇ ਲੋਕਾਂ ਤੋਂ ਮਾਫੀ ਮੰਗਣ ਜਾਂ ਫਿਰ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਵਾਰਤਾ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਮਾਫੀ ਮੰਗਣ ਦੇ ਮਾਮਲੇ ‘ਚ ਮਨਜਿੰਦਰ ਸਿੰਘ ਸਿਰਸਾ ਉੱਪਰ ਕੇਜਰੀਵਾਲ ਦੀ ਸਹਾਇਤਾ ਕਰਨ ਦੇ ਦੋਸ਼ ਲਗਾਏ ਸਨ।