‘ਸੰਯੁਕਤ ਸਮਾਜ ਮੋਰਚਾ’ ਬਣਾਉਂਦੇ ਹੋਏ ਕਿਸਾਨਾਂ ਵੱਲੋਂ ਚੋਣਾਂ ਲੜਨ ਦਾ ਐਲਾਨ

ਚੰਡੀਗੜ੍ਹ, 25 ਦਸੰਬਰ – ਚੰਡੀਗੜ੍ਹ ਵਿਖੇ ਪ੍ਰੈੱਸ ਵਾਰਤਾ ਦੌਰਾਨ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ, ਜਿਸ ਲਈ ਉਨ੍ਹਾਂ ‘ਸੰਯੁਕਤ ਸਮਾਜ ਮੋਰਚੇ’ ਦਾ ਗਠਨ ਕੀਤਾ ਹੈ।ਬਲਬੀਰ ਸਿੰਘ ਰਾਜੇਵਾਲ ਨੂੰ ਸੰਯੁਕਤ ਸਮਾਜ ਮੋਰਚੇ ਦਾ ਚਿਹਰਾ ਐਲਾਨਿਆ ਗਿਆ ਹੈ।ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਅਸੀਂ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜਨ ਲਈ ਤਿਆਰ ਹਾਂ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਲੋਕਾਂ ਦੀ ਮੰਗ ਹੈ ਤੇ ਸਾਡੇ ‘ਤੇ ਦਬਾਅ ਹੈ। ਲੋਕਾਂ ਦੀ ਮੰਗ ‘ਤੇ ਹੀ ਚੋਣਾਂ ਲੜਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗੱਠਜੋੜ ਬਾਰੇ ਅਜੇ ਫੈਸਲਾ ਨਹੀਂ ਲਿਆ ਗਿਆ ਹੈ।

Leave a Reply

Your email address will not be published. Required fields are marked *