ਜਲੰਧਰ, 12 ਮਈ – ਜਲੰਧਰ ਦੇ ਅਵਤਾਰ ਨਗਰ ਇਲਾਕੇ ‘ਚ ਖਾਲੀ ਪਲਾਟ ‘ਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਦੀ ਸੂਚਨਾ ਮਿਲਦਿਆ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਮੁਤਾਬਿਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ ਹੈ ਤੇ ਮੌਤ ਦੇ ਕਾਰਨਾਂ ਦਾ ਪਤਾ ਵੀ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਲੱਗੇਗਾ।