ਨਵੀਂ ਦਿੱਲੀ, 28 ਦਸੰਬਰ – ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ਦੇ ਮਾਮਲੇ ‘ਚ ਜਸਵਿੰਦਰ ਸਿੰਘ ਮੁਲਤਾਨੀ ਨਾਂਅ ਦੇ ਵਿਅਕਤੀ ਨੂੰ ਜਰਮਨ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਜਸਵਿੰਦਰ ਸਿੰਘ ਮੁਲਤਾਨੀ ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ਦਾ ਮਾਸਟਰਮਾਈਂਡ ਸੀ ਜੋ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਲਈ ਕੰਮ ਕਰਦਾ ਸੀ।ਹੁਸ਼ਿਆਰਪੁਰ ਜ਼ਿਲ੍ਹੇ ਦੇ ਮਨਸੂਰਪੁਰ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਮੁਲਤਾਨੀ ਪਿਛਲੇ ਲੰਮੇ ਸਮੇਂ ਤੋਂ ਜਰਮਨ ਰਹਿ ਰਿਹਾ ਸੀ, ਜੋ ਕਿ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੁੰਨੂ ਦਾ ਵੀ ਕਰੀਬੀ ਮੰਨਿਆ ਜਾਂਦਾ ਹੈ।