ਨਵੀਂ ਦਿੱਲੀ, 28 ਦਸੰਬਰ – ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਅਤੇ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਬੀਤੀ ਰਾਤ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਰਿਪੋਰਟ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਬੇਸ਼ੱਕ ਸੌਰਵ ਗਾਂਗੁਲੀ ਦੇ ਕੋੋਰੋਨਾ ਦੇ ਦੋਵੇਂ ਟੀਕੇ ਲੱਗ ਚੁੱਕੇ ਹਨ ਪਰੰਤੂ ਕਾਫੀ ਵਿਦੇਸ਼ ਯਾਤਰਾ ‘ਤੇ ਰਹਿਣ ਕਰਕੇ ਅਕਸਰ ਖਤਰਾ ਬਣਿਆ ਰਹਿੰਦਾ ਹੈ। ਇਸ ਤੋਂ ਪਹਿਲਾ ਜਨਵਰੀ ਮਹੀਨੇ ‘ਚ ਦਿਲ ਦਾ ਦੌਰਾ ਪੈਣ ਕਾਰਨ ਸੌਰਵ ਗਾਂਗੁਲੀ ਹਸਪਤਾਲ ਦਾਖਲ ਕਰਵਾਏ ਗਏ ਸਨ।