ਚੰਡੀਗੜ੍ਹ, 28 ਦਸੰਬਰ – ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਵੱਖ ਵੱਖ ਥਾਵਾਂ ‘ਤੇ ਰੇਲਵੇ ਲਾਈਨਾਂ ਉੱਪਰ ਦਿੱਤੇ ਜਾ ਰਹੇ ਧਰਨੇ ਅੱਜ ਸਮਾਪਤ ਹੋ ਜਾਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਰੋਸਾ ਦਿੱਤਾ ਹੈ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਅਗਲੀ ਮੀਟਿੰਗ 4 ਜਨਵਰੀ ਨੂੰ ਹੋਵੇਗੀ।ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ।