ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ, 2 ਮੌਜੂਦਾ ਵਿਧਾਇਕ ਭਾਜਪਾ ‘ਚ ਸ਼ਾਮਿਲ

ਨਵੀਂ ਦਿੱਲੀ, 28 ਦਸੰਬਰ – ਪੰਜਾਬ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਮੌਜੂਦਾ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ ‘ਚ ਸ਼ਾਮਿਲ ਹੋ ਗਏ।ਫ਼ਤਿਹਜੰਗ ਸਿੰਘ ਬਾਜਵਾ ਪੰਜਾਬ ਦੇ ਕੈਬਨਿਟ ਮੰਤਰੀ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਹਨ ਜੋ ਕਿ ਕਾਦੀਆਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ ਜਦਕਿ ਬਲਵਿੰਦਰ ਲਾਡੀ ਸ੍ਰੀ ਹਰਗੋਬਿੰਦਪੁਰ ਹਲਕੇ ਤੋਂ ਵਿਧਾਇਕ ਹਨ।ਇਸ ਤੋਂ ਇਲਾਵਾ ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ, ਸਾਬਕਾ ਅਕਾਲੀ ਵਿਧਾਇਕ ਗੁਰਤੇਜ ਘੁਡਿਆਣਾ, ਸਾਬਕਾ ਕ੍ਰਿਕੇਟਰ ਦਿਨੇਸ਼ ਮੋਂਗੀਆ ਵੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।ਕੇਂਦਰੀ ਮੰਤਰੀ ਅਤੇ ਭਾਜਪਾ ਦੇ ਚੋਣ ਇੰਚਾਰਜ ਪੰਜਾਬ ਗਜੇਂਦਰ ਸ਼ੇਖਾਵਤ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਭਰਵਾਂ ਸਵਾਗਤ ਕਰਦਿਆਂ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *