ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਸੂਬਾ ਪੱਧਰੀ ਮੀਟਿੰਗ,ਮੰਨੀਆਂ ਹੋਈਆਂ ਮੰਗਾਂ ਨੂੰ ਜਲਦ ਤੋਂ ਜਲਦ ਅਮਲੀ ਜਾਮਾ ਪਹਿਨਾਏ ਪੰਜਾਬ ਸਰਕਾਰ – ਮਨਜੀਤ ਸਿੰਘ ਰਾਏ

ਫਗਵਾੜਾ, 28 ਦਸੰਬਰ (ਰਮਨਦੀਪ) – ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਸੂਬਾ ਪੱਧਰੀ ਮੀਟਿੰਗ ਫਗਵਾੜਾ ਵਿਖੇ ਹੋਈ। ਜਿਸ ਵਿੱਚ ਵਿਸ਼ੇਸ਼ ‘ਤੇ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆ ਬੁਲਾਰਿਆ ਨੇ ਜਿੱਥੇ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਮੁਲਾਜਮ ਮਾਰੂ ਨਿਤੀਆਂ ਦੀ ਸਖਤ ਅਲੋਚਨਾ ਕੀਤੀ ਉਥੇ ਹੀ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਪਿਛਲੀ ਮੀਟਿੰਗ ਵਿੱਚ ਮੰਗਾਂ ਮੰਨੀਆ ਸਨ ਉਨ੍ਹਾਂ ਨੂੰ ਅਜੇ ਤੱਕ ਅਮਲੀ ਜਾਮਾ ਨਹੀ ਪਹਿਨਾਇਆ ਗਿਆ ਹੈ। ਉਨਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਕਾਰ ਨੇ ਜੋ ਸਰਕਾਰ ਗੰਨੇ ਦਾ ਮੁੱਲ 360 ਰੁਪਏ ਤੈਅ ਕੀਤਾ ਸੀ, ਪ੍ਰਾਈਵੇਟ ਮਿੱਲਾ ਉਸ ਹਿਸਾਬ ਨਾਲ ਪੈਸੇ ਸਿੱਧੇ ਕਿਸਾਨਾਂ ਦੇ ਖਾਤਿਆ ਵਿੱਚ ਪਾਉਣ ਜਦਕਿ ਕਰਜ਼ ਮਾਫੀ ਦੀ 2 ਹਜ਼ਾਰ ਕਰੋੜ ਦੀ ਇੱਕ ਕਿਸ਼ਤ ਵੀ ਸਰਕਾਰ ਵੱਲੋਂ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ। ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨ ਯੂਨੀਅਨ ਮੀਟਿੰਗ ਕਰਕੇ ਪੰਜਾਬ ਸਰਕਾਰ ਖਿਲਾਫ ਅਗਲੀ ਰਣਨੀਤੀ ਤੈਅ ਕਰੇਗੀ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਸਤਨਾਮ ਸਿੰਘ ਸਾਹਨੀ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਦੀ ਕਚਿਹਰੀਆ ਵਿੱਚ ਹੋ ਰਹੀ ਲੁੱਟ ਖਸੁੱਟ ਨੂੰ ਬੰਦ ਕੀਤਾ ਜਾਵੇ। ਉਨਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਮੁਲਾਜਮਾ ਦੀਆਂ ਵੀ ਮੰਗਾਂ ਨੂੰ ਪ੍ਰਵਾਨ ਕਰੇ।ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਪਾਸੋਂ ਪਿਛਲੇ ਕਈ ਸਾਲਾ ਤੋਂ ਜੇਲ੍ਹਾ ਵਿਚ ਕੈਦ ਬੰਦੀ ਸਿੰਘਾਂ ਨੂੰ ਵੀ ਜਲਦ ਤੋਂ ਜਲਦ ਰਿਹਾ ਕਰਨ ਲਈ ਕਿਹਾ ਤਾਂ ਜੋ ਉਹ ਵੀ ਆਪਣੇ ਪਰਿਵਾਰਾਂ ਵਿੱਚ ਆ ਕੇ ਬਾਕੀ ਦੀ ਜ਼ਿੰਦਗੀ ਬਤੀਤ ਕਰ ਸਕਣ। ਉਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨਾਂ ਦੀਆਂ ਮੰਗਾਂ ਵੱਲ ਧਿਆਨ ਨਾਂ ਦਿੱਤਾ ਤਾਂ ਕਿਸਾਨ ਯੂਨੀਅਨ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

adv

Leave a Reply

Your email address will not be published. Required fields are marked *