ਚੰਡੀਗੜ੍ਹ, 29 ਦਸੰਬਰ – ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਪੰਜਾਬ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਪੁਲਿਸ ਪ੍ਰਤੀ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਿੱਧੂ ਉੱਪਰ ਨਿਸ਼ਾਨਾ ਸਾਧਿਆ ਹੈ। ਰਾਘਵ ਚੱਢਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਕਾਇਮ ਰੱਖਣ ਵਾਲੀ ਫੋਰਸ ‘ਤੇ ਸਿੱਧੂ ਵੱਲੋਂ ਕੀਤੀ ਗਈ ਟਿੱਪਣੀ ਗਲਤ ਹੈ।ਪੰਜਾਬ ਪੁਲਿਸ ਸਿੱਧੂ ਦੇ ਇਸ ਬਿਆਨ ਨੂੰ ਲੈ ਕੇ ਸ਼ਰਮਿੰਦਾ ਹੈ।