ਲੁਧਿਆਣਾ, 31 ਦਸੰਬਰ – ਪੰਜਾਬ ਵਿਚ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਲੁਧਿਆਣਾ ਤੋਂ ਇਸ ਮੁਹਿੰਮ ਦਾ ਆਗਾਜ਼ ਕਰਨ ਮੌਕੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਪ੍ਰਭਾਰੀ ਗਜੇਂਦਰ ਸ਼ੇਖਾਵਤ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ।ਗਜੇਂਦਰ ਸ਼ੇਖਾਵਤ ਅਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਪੰਜਾਬ ਖੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਭਾਜਪਾ ਦੀ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕਰਦਿਆ ਕਿਹਾ ਕਿ ਇਸ ਮੁਹਿੰਮ ਨਾਲ ਜੁੜਨ ਲਈ ਨੰਬਰ ਤੇ ਮਿਸ ਕਾਲ ਕਰਨ ਤੋਂ ਇਲਾਵਾ ਵੈੱਬਸਾਈਟ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।