ਨਵੀਂ ਦਿੱਲੀ, 31 ਦਸੰਬਰ – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ। ਸਿਰਸਾ ਦੇ ਤਕਨੀਕੀ ਅਤੇ ਕਾਨੂੰਨੀ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਵਾਪਿਸ ਲਿਆ ਹੈ। ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ 1 ਦਸੰਬਰ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਐਲਾਨ ਕੀਤਾ ਸੀ ਕਿ ਨਵੀਂ ਬਣੀ ਕਮੇਟੀ ਵਿਚ ਵੀ ਉਹ ਕਿਸੇ ਅਹੁਦੇ ‘ਤੇ ਕੰਮ ਨਹੀਂ ਕਰਨਗੇ।