ਮਾਤਾ ਵੈਸ਼ਨੋ ਦੇਵੀ ਮੰਦਿਰ ਵਿਖੇ ਮਚੀ ਭਗਦੜ ‘ਚ 12 ਸ਼ਰਧਾਲੂਆਂ ਦੀ ਮੌਤ

ਕਟੜਾ, 1 ਜਨਵਰੀ – ਜੰਮੂ ਕਸ਼ਮੀਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਮਾਤਾ ਵੈਸ਼ਨੋ ਦੇਵੀ ਮੰਦਿਰ ਵਿਖੇ ਸ਼ਰਧਾਲੂਆਂ ਵਿਚਕਾਰ ਮਚੀ ਭਗਦੜ ਵਿਚ 12 ਸ਼ਰਧਾਲੂਾਂ ਦੀ ਮੌਤ ਹੋ ਗਈ ਜਦਕਿ 14 ਜਖਮੀਂ ਹੋ ਗਏ। ਇਹ ਭਗਦੜ ਤ੍ਰਿਕੁਟਾ ਪਹਾੜੀਆਂ ‘ਚ ਸਥਿਤ ਮੰਦਿਰ ਦੇ ਬਾਹਰ ਮਚੀ। ਅਧਿਕਾਰੀਆਂ ਨੇ ਦੱਸਿਆਂ ਕਿ ਨਵੇਂ ਸਾਲ ਦੀ ਆਮਦ ਮੌਕੇ ਮੰਦਿਰ ਵਿਖੇ ਸ਼ਰਧਾਲੂਆਂ ਦੀ ਭਾਰੀ ਭੀੜ ਸੀ। ਜਖਮੀਂਆਂ ਨੂੰ ਨਜ਼ਦੀਕੀ ਹਸਪਤਾਲ ਦਾਖਲ ਕਰਵਾਇਆਂ ਗਿਆ ਹੈ ਜਿਨ੍ਹਾਂ ‘ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਭਗਦੜ ਵਿਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਅਤੇ ਜਖਮੀਂਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *