ਫਗਵਾੜਾ, 1 ਜਨਵਰੀ (ਰਮਨਦੀਪ) – ਨਵੇਂ ਸਾਲ 2022 ਦੀ ਆਮਦ ‘ਤੇ ਫਗਵਾੜਾ ਬਸ ਸਟੈਂਡ ਵਿਖੇ ਸਮੂਹ ਪ੍ਰਾਈਵੇਟ ਅਤੇ ਸਰਕਾਰੀ ਬਸ ਅਪ੍ਰਰੇਟਰਾਂ ਵੱਲੋਂ ਅੱਡਾ ਇੰਚਾਰਜ ਦੇ ਸਹਿਯੋਗ ਨਾਲ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਦੋਰਾਨ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜੂਰੀ ਵਿੱਚ ਸਮੂਹ ਸੰਗਤਾਂ ਨੇ ਜਿੱਥੇ ਵਿਸ਼ਵ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਉਥੇ ਹੀ ਉਨਾਂ ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਮਾਗਮ ਵਿੱਚ ਪਹੁੰਚ ਕੇ ਮੱਥਾ ਟੇਕਿਆ। ਸੰਗਤਾਂ ਵਿੱਚ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਗਿਆ।