ਭਿਵਾਨੀ, 1 ਜਨਵਰੀ – ਨਵੇਂ ਸਾਲ ਦੇ ਪਹਿਲੇ ਦਿਨ ਹਰਿਆਣਾ ਦੇ ਭਿਵਾਨੀ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਮਾਈਨਿੰਗ ਆਪ੍ਰੇਸ਼ਨ ਦੌਰਾਨ ਜ਼ਮੀਨ ਖਿਸਕਣ ਕਾਰਨ ਕਈ ਗੱਡੀਆਂ ਸਮੇਤ ਲੋਕ ਮਲਬੇ ਹੇਠਾ ਦੱਬੇ ਗਏ। ਹਾਦਸੇ ਤੋਂ ਬਾਅਦ ਤੁਰੰਤ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ, ਜਿਸ ਦੌਰਾਨ ਕੁੱਝ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ। ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਹਰਿਆਣਾ ਦੇ ਖੇਤੀ ਮੰਤਰੀ ਜੇ.ਪੀ ਦਲਾਲ ਜ਼ਮੀਨ ਖਿਸਕਣ ਵਾਲੀ ਜਗ੍ਹਾ ਪਹੁੰਚੇ।ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਦੀ ਮੌਤ ਹੋਈ ਹੈ, ਪਰੰਤੂ ਸਹੀ ਅੰਕੜਿਆ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ।ਡਾਕਟਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਤੇ ਅਸੀਂ ਵਧ ਤੋਂ ਵੱਧ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।