ਚੰਡੀਗੜ੍ਹ, 1 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਵਾਰਤਾ ਦੌਰਾਨ ਆਪਣੀ ਸਰਕਾਰ ਦਾ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਅਸੀ ਲੋਕਾਂ ਦੇ ਮਸਲੇ ਹੱਲ ਕੀਤੇ ਹਨ। ਪੰਜਾਬ ਸਰਕਾਰ ਨੇ ਬਿਜਲੀ ਸਮਝੌਤੇ ਰੱਦ ਕੀਤੇ ਹਨ।ਲੋਕਾਂ ਨੂੰ ਬਿਜਲੀ ਦੇ ਅਤੇ ਪਾਣੀ ਦੇ ਬਿੱਲਾਂ ਤੋਂ ਰਾਹਤ ਮਿਲੀ ਹੈ।ਪੰਜਾਬ ਦੇ 20 ਲੱਖ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਮਾਫ ਕੀਤੇ ਗਏ ਹਨ।ਖੱਡ ਦੇ ਰੇਤੇ ਦਾ ਮੁੱਲ 5.5 ਰੁਪਏ ਕੀਤਾ ਗਿਆ ਹੈ।ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਫਾਈਲ ਰਾਜਪਾਲ ਨੇ ਭਾਜਪਾ ਦੇ ਦਬਾਅ ਹੇਠ ਰੋਕੀ ਹੋਈ ਹੈ।ਆਪਣੀ ਕੈਬਨਿਟ ਦੇ ਮੰਤਰੀਆਂ ਨਾਲ ਮੈਂ ਫਿਰ ਰਾਜਪਾਲ ਨੂੰ ਮਿਲਾਂਗਾ, ਜੇ ਰਾਜਪਾਲ ਨੇ ਫਾਈਲ ਕਲੀਅਰ ਨਾ ਕੀਤੀ ਤਾਂ ਸਾਡੇ ਵੱਲੋਂ ਧਰਨਾ ਦਿੱਤਾ ਜਾਵੇਗਾ।