ਅੰਮ੍ਰਿਤਸਰ, 1 ਜਨਵਰੀ – ਪੰਜਾਬ ਦੌਰੇ ਦੇ ਆਖਰੀ ਦਿਨ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਮ ਤੀਰਥ ਅੰਮ੍ਰਿਤਸਰ ਦੇ ਦਰਸ਼ਨ ਕੀਤੇ।ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਇਸ ਅਸਥਾਨ ‘ਤੇ ਵਾਅਦਾ ਕਰਦਾ ਹਾਂ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਅਨੁਸੂਚਿਤ ਜਾਤੀ ਦੇ ਹਰ ਬੱਚੇ ਨੂੰ ਵਧੀਆ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਸਕੂਲਾਂ ਦੀ ਹਾਲਤ ਸੁਧਾਰਨ ਦੇ ਨਾਲ ਨਾਲ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਵੀ ਪੱਕਾ ਕਰਨ ਦੀ ਗੱਲ ਕਹੀ।