ਪਠਾਨਕੋਟ ‘ਚ ਚੌਥੀ ਤੱਕ ਦੇ ਸਾਰੇ ਸਕੂਲ 15 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

ਪਠਾਨਕੋਟ, 3 ਜਨਵਰੀ – ਪਠਾਨਕੋਟ ‘ਚ ਕੋਰੋਨਾ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ।ਬੀਤੇ ਦਿਨ ਪਠਾਨਕੋਟ ‘ਚ ਕੋਰੋਨਾ ਦੇ 78 ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 265 ਹੋ ਗਈ ਸੀ। ਇਸ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਪੱਤਰ ਜਾਰੀ ਕਰਕੇ ਜ਼ਿਲ੍ਹੇ ਦੇ ਚੌਥੀ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 15 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਾਰੇ ਆਂਗਨਵਾੜੀ ਸੈਂਟਰ ਵੀ ਬੰਦ ਰਹਿਣਗੇ।

Leave a Reply

Your email address will not be published. Required fields are marked *