ਨਵੀਂ ਦਿੱਲੀ, 4 ਜਨਵਰੀ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਖੁਦ ਟਵੀਟ ਕਰਕੇ ਦਿੱਤੀ।ਉਨ੍ਹਾਂ ਦੱਸਿਆ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹਲਕੇ ਲੱਛਣ ਹਨ ਤੇ ਮੈਂ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸੰਪਰਕ ‘ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਅਤੇ ਆਪਣੇ ਆਪ ਨੂੰ ਆਈਸੋਲੇਟ ਕਰਨ ਦੀ ਅਪੀਲ ਕੀਤੀ ਹੈ।