ਚੰਡੀਗੜ੍ਹ, 4 ਜਨਵਰੀ – ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ.ਪੀ ਸੋਨੀ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਕੋਰੋਨਾ ਦੀ ਤੀਸਰੀ ਲਹਿਰ ਆ ਗਈ ਹੈ ਤੇ ਸਾਰਿਆ ਨੂੰ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ 190 ਡਾਕਟਰਾਂ ਨੂੰ job letter ਦਿੱਤਾ ਹੈ।ਸਾਡੇ ਵੱਲੋਂ ਘਰ ਘਰ ਨੌਕਰੀ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਤੇਸਾਨੂੰ ਡਾਕਟਰਾਂ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵੱਡੀਆਂ ਰੈਲੀਆਂ ਉੱਪਰ ਪਾਬੰਦੀਆਂ ਹੋਣੀਆਂ ਚਾਹੀਦੀਆਂ ਹਨ।