ਗੁਰਾਇਆ (ਕੌਸ਼ਲ)– ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮਹੈਣੀਆਂ ਅਤੇ ਸੂਬਾ ਪ੍ਰੈੱਸ ਸਕੱਤਰ ਸੰਜੀਵ ਕੌਂਡਲ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ ਘਰ ਨੌਕਰੀ ਦੇਣ ਦਾ ਵਾਅਦਾ ਬਿਲਕੁਲ ਝੂਠਾ ਸਾਬਤ ਹੋ ਰਿਹਾ ਹੈ ਕਿਉਂਕਿ ਕੱਲ੍ਹ ਹੀ ਪੰਜਾਬ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਐਨ ਐਚ ਐਮ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਹੁਕਮ ਜਾਰੀ ਕੀਤਾ ਹੈ ਜਿਸ ਦਾ ਕਿ ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵੱਲੋਂ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ ਜਾ ਰਹੀ ਹੈ ਇਹ ਮੁਲਾਜ਼ਮ ਪਿਛਲੇ ਸਾਲ ਕੋਰੋਨਾ ਵਿੱਚ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਜਾਨ ਬਚਾਈ ਸੀ ਤੇ ਸਰਕਾਰ ਨੂੰ ਚਾਹੀਦਾ ਸੀ ਕਿ ਇਨ੍ਹਾਂ ਦੀਆਂ ਜੋ ਵੀ ਜਾਇਜ਼ ਮੰਗਾਂ ਸਨ ਉਨ੍ਹਾਂ ਮੰਗਾਂ ਨੂੰ ਮੰਨ ਕੇ ਇਨ੍ਹਾਂ ਦੀ ਹੜਤਾਲ ਨੂੰ ਖਤਮ ਕਰਨਾ ਚਾਹੀਦਾ ਸੀ ਨਾ ਕਿ ਇਸ ਦੇ ਉਲਟ ਇਨ੍ਹਾਂ ਨੂੰ ਨੌਕਰੀ ਤੋਂ ਕੱਢਣ ਦਾ ਹੁਕਮ ਜਾਰੀ ਕਰਨਾ ਚਾਹੀਦਾ ਸੀ ਇਹ ਹਿਟਲਰਸ਼ਾਹੀ ਫਰਮਾਨ ਬਹੁਤ ਹੀ ਕੈਪਟਨ ਸਰਕਾਰ ਤੇ ਭਾਰੀ ਪਵੇਗਾ ਵੋਟਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਜੋ ਅੱਜ ਚਾਰ ਸਾਲ ਤੋਂ ਵੀ ਜ਼ਿਆਦਾ ਸਮਾਂ ਬੀਤਣ ਤੋਂ ਬਾਅਦ ਵੀ ਪੂਰਾ ਨਹੀਂ ਕੀਤਾ ਗਿਆ ਸਗੋਂ ਇਸ ਦੇ ਉਲਟ ਜੋ ਕੱਚੇ ਮੁਲਾਜ਼ਮ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਵੀ ਨੌਕਰੀਆਂ ਤੋਂ ਕੱਢਿਆ ਜਾ ਰਿਹਾ ਹੈ ਜਦ ਕਿ ਵੋਟਾਂ ਤੋਂ ਪਹਿਲਾਂ ਕੈਪਟਨ ਸਰਕਾਰ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਸਾਡੀ ਸਰਕਾਰ ਆਉਣ ਤੇ ਤਿੰਨ ਮਹੀਨਿਆਂ ਦੇ ਵਿੱਚ ਵਿੱਚ ਪੱਕਾ ਕੀਤਾ ਜਾਵੇਗਾ ਅਤੇ ਤਿੰਨ ਮਹੀਨਿਆਂ ਦੇ ਵਿੱਚ ਵਿੱਚ ਹੀ ਛੇਵਾਂ ਪੇ ਕਮਿਸ਼ਨ ਵੀ ਲਾਗੂ ਕੀਤਾ ਜਾਵੇਗਾ ਪਰ ਅੱਜ ਚਾਰ ਸਾਲ ਤੋਂ ਵੀ ਜ਼ਿਆਦਾ ਸਮਾਂ ਬੀਤਣ ਤੋਂ ਬਾਅਦ ਕੋਈ ਭੀ ਕੱਚਾ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ ਅਤੇ ਨਾ ਹੀ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਇਸ ਤੋਂ ਇਹ ਸਾਫ ਸਾਫ ਪਤਾ ਲੱਗਦਾ ਹੈ ਕਿ ਇਹ ਕੈਪਟਨ ਸਰਕਾਰ ਮੁਲਾਜ਼ਮ ਵਿਰੋਧੀ ਸਰਕਾਰ ਹੈ ਮੁਲਾਜ਼ਮਾਂ ਤੋਂ ਬਿਨਾਂ ਆਮ ਪਬਲਿਕ ਨਾਲ ਕੀਤੇ ਵੀ ਵਾਅਦੇ ਕੋਈ ਪੂਰੇ ਨਹੀਂ ਕੀਤੇ ਗਏ ਜਿਵੇਂ ਕਿਸਾਨਾਂ ਦਾ ਪੂਰਾ ਪੂਰਾ ਕਰਜ਼ਾ ਮੁਆਫ਼ ਕਰਨਾ ਬੇਰੁਜ਼ਗਾਰੀ ਭੱਤਾ ਦੇਣਾ ਬੁਢਾਪਾ ਪੈਨਸ਼ਨ ਦੋ ਹਜ਼ਾਰ ਰੁਪਈਆ ਕਰਨਾ ਪੰਜਾਬ ਨੂੰ ਨਸ਼ਾਮੁਕਤ ਕਰਨਾ ਜਦਕਿ ਇਸ ਦੇ ਉਲਟ ਅੱਜਕੱਲ੍ਹ ਬਾਕੀ ਹੋਰ ਸਾਰੇ ਵਪਾਰ ਤੇ ਸਕੂਲ ਬੰਦ ਕੀਤੇ ਜਾ ਰਹੇ ਹਨ ਪਰ ਸ਼ਰਾਬ ਦੇ ਠੇਕੇ ਖੋਲ੍ਹੇ ਜਾ ਰਹੇ ਹਨ ਜਿਸ ਨਾਲ ਸਾਰੇ ਪੰਜਾਬ ਦੇ ਲੋਕ ਕੈਪਟਨ ਸਰਕਾਰ ਦੇ ਖ਼ਿਲਾਫ਼ ਹੋ ਰਹੇ ਹਨ ਅਤੇ ਮੁਲਾਜ਼ਮਾਂ ਦੇ ਨਾਲ ਨਾਲ ਆਮ ਜਨਤਾ ਦੁਬਾਰਾ ਕੈਪਟਨ ਸਰਕਾਰ ਨੂੰ ਸੱਤਾ ਵਿੱਚ ਨਹੀਂ ਆਉਣ ਦੇਵੇਗੀ