ਚੰਡੀਗੜ੍ਹ, 7 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਕੁਤਾਹੀ ਦੀ ਰਿਪਰੋਟ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਰਿਪੋਰਟ ਵਿਚ ਫਲਾਈਓਵਰ ਨੇੜੇ ਪ੍ਰਦਰਸ਼ਨ ਨੂੰ ਅਚਾਨਕ ਪ੍ਰਦਰਸ਼ਨ ਦੱਸਿਆ ਗਿਆ ਹੈ।ਪੰਜਾਬ ਦੇ ਮੁੱਖ ਸਕੱਤਰ ਅਨੁਜ ਤਿਵਾੜੀ ਵੱਲੋਂ ਭੇਜੀ ਰਿਪਰੋਟ ਵਿਚ ਕਿਹਾ ਗਿਆ ਹੈ ਕਿ 9 ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੀ ਰਿਪਰੋਟ ਵੀ ਕੇਂਦਰ ਸਰਕਾਰ ਨੂੰ ਦਿੱਤੀ ਗਈ ਸੀ। ਸੂਬੇ ਭਰ ‘ਚ ਹੋ ਰਹੇ ਪ੍ਰਦਰਸ਼ਨਾਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਕਰਮਚਾਰੀਆਂ ਦੀ ਜ਼ਿਆਦਾ ਤਾਇਨਾਤੀ ਕੀਤੀ ਗਈ ਸੀ।