ਨਵੀਂ ਦਿੱਲੀ, 7 ਜਨਵਰੀ – ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਸਾਲਿਸਟਰ ਜਨਰਲ ਨੇ ਸਰਹੱਦ ਪਾਰ ਅੱਤਵਾਦ ਦਾ ਖਦਸ਼ਾ ਜਤਾਉਂਦੇ ਹੋਏ ਸਿਖਸ ਫਾਰ ਜਸਟਿਸ ਦੀ ਵੀਡੀਓ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜੁਡੀਸ਼ੀਅਲ ਅਧਿਕਾਰੀ ਮਾਮਲੇ ਦੀ ਜਾਂਚ ਦੇ ਸਮਰੱਥ ਨਹੀਂ ਤੇ ਮਾਮਲੇ ਦੀ ਜਾਂਚ ਐਨ.ਆਈ.ਏ ਨੂੰ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੇ ਰਿਕਾਰਡ ਨੂੰ ਸੁਰੱਖਿਅਤ ਰੱਖਣ ਅਤੇ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ।