ਨਵੀਂ ਦਿੱਲੀ, 7 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ 3 ਮੈਂਬਰੀ ਜਾਂਚ ਕਮੇਟੀ ਅੱਜ ਫ਼ਿਰੋਜ਼ਪੁਰ ਪਹੁੰਚੀ।ਇਸ ਦੌਰਾਨ ਜਾਂਚ ਕਮੇਟੀ ਵੱਲੋਂ 4 ਜ਼ਿਲਿ੍ਹਆਂ ਦੇ ਐੱਸ.ਐੱਸ.ਪੀਜ਼ ਅਤੇ ਹੋਰ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ।ਓਧਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ ਐੱਸ.ਐੱਸ.ਪੀ ਬਠਿੰਡਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਜਾਰੀ ਕਰ ਐੱਸ.ਐੱਸ.ਪੀ ਬਠਿੰਡਾ ਨੂੰ ਇੱਕ ਦਿਨ ‘ਚ ਜਵਾਬ ਦੇਣ ਲਈ ਕਿਹਾ ਗਿਆ ਹੈ।