ਅੰਮਿ੍ਤਸਰ, 8 ਜਨਵਰੀ
ਅੱਜ ਅੰਮਿ੍ਤਸਰ ਹਵਾਈ ਅੱਡੇ ਉਤੇ ਆਈ ਰੋਮ ਤੋਂ ਆਈ ਫਲਾਈਟ ਵਿਚੋਂ 172 ਯਾਤਰੀਆਂ ਦੇ ਕੋਰੋਨਾ ਪਾਜੀਟਵ ਆਉਣ ਕਾਰਨ ਸਿਵਲ ਸਰਜਨ ਅੰਮਿ੍ਤਸਰ ਡਾ ਚਰਨਜੀਤ ਸਿੰਘ ਨੇ ਹਵਾਈ ਅੱਡੇ ਉਤੇ ਕੰਮ ਕਰਦੀ ਪ੍ਰਾਈਵੇਟ ਲੈਬ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ 285 ਯਾਤਰੀਆਂ ਵਿਚੋਂ 172 ਦੇ ਕਰੋਨਾ ਪਾਜੀਟਵ ਆਉਣਾ ਲੈਬ ਦੇ ਕੰਮ ਉਤੇ ਸਵਾਲ ਖੜਾ ਕਰਦਾ ਹੈ ਅਤੇ ਲਗਾਤਾਰ ਦੂਸਰੇ ਦਿਨ ਇੰਨੇ ਵਿਅਕਤੀਆਂ ਦਾ ਨਤੀਜਾ ਪਾਜੀਟਵ ਆਉਣ ਕਾਰਨ ਜਿੱਥੇ 75 ਵਿਅਕਤੀਆਂ ਦੇ ਮੁੜ ਟੈਸਟ ਕੀਤੇ ਜਾ ਰਹੇ ਹਨ, ਉਥੇ ਲੈਬ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਇਸ ਬਾਬਤ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਲੈਬ ਦੀ ਜਾਂਚ ਕਰਨ ਲਈ ਕਿਹਾ ਹੈ।