ਚੰਡੀਗੜ੍ਹ, 8 ਜਨਵਰੀ – ਭਾਰਤੀ ਜਨਤਾ ਪਾਰਟੀ ਨੇ ਨਗਰ ਨਿਗਮ ਚੰਡੀਗੜ੍ਹ ‘ਤੇ ਕਬਜ਼ਾ ਕਰ ਲਿਆ ਹੈ। ਭਾਜਪਾ ਦੀ ਸਰਬਜੀਤ ਕੌਰ 14 ਵੋਟਾਂ ਨਾਲ ਜਿੱਤ ਹਾਸਿਲ ਕਰਕੇ ਨਗਰ ਨਿਗਮ ਦੀ ਮੇਅਰ ਬਣੀ ਹੈ। ਇਸ ਦੌਰਾਨ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦਰਮਿਆਨ ਖੂਬ ਹੰਗਾਮਾ ਹੋਇਆ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੋਟਿੰਗ ਤੋਂ ਗੈਰ ਹਾਜ਼ਰ ਰਹੇ।