ਮੌਸਮ ਵਿਭਾਗ ਵੱਲੋਂ ਅਗਲੇ 48 ਘੰਟਿਆਂ ਦੌਰਾਨ ਪੰਜਾਬ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਬਰਸਾਤ ਦੀ ਸੰਭਾਵਨਾ

ਨਵੀਂ ਦਿੱਲੀ, 9 ਜਨਵਰੀ – ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਪੰਜਾਬ ਸਮੇਤ ਪੱਛਮੀ ਹਿਮਾਲੀਅਨ ਰਾਜਾਂ ਅਤੇ ਉੱਤਰੀ ਪੂਰਬੀ ਰਾਜਾਂ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਬਰਸਾਤ ਦੀ ਸੰਭਾਵਨਾ ਜਤਾਈ ਹੈ।ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚਾਈ ਵਾਲੇ ਇਲਾਕਿਆ ‘ਚ ਬਰਫਬਾਰੀ ਦੀ ਵੀ ਸੰਭਾਵਨਾ ਹੈ। ਦਿੱਲੀ ‘ਚ ਪਿਛਲੇ 24 ਘੰਟਿਆਂ ਦੌਰਾਨ ਹੋ ਰਹੀ ਬਰਸਾਤ ਕਾਰਨ ਤਾਪਮਾਨ ਵਿਚ 4 ਤੋਂ 6 ਡਿਗਰੀ ਤੱਕ ਗਿਰਾਵਟ ਦਰਜ ਕੀਤੀ ਗਈ ਹੈ।ਪੰਜਾਬ, ਹਰਿਆਣਾ ਅਤੇ ਰਾਜਸਥਾਨ ‘ਚ ਵੀ ਅਗਲੇ 2-3 ਦਿਨਾਂ ਤੱਕ ਤਾਪਮਾਨ ਵਿਚ 4 ਤੋਂ 6 ਡਿਗਰੀ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿੱਲੀ ‘ਚ 22 ਸਾਲਾਂ ਬਾਅਦ ਜਨਵਰੀ ਮਹੀਨੇ ਵਿਚ ਸਭ ਤੋਂ ਵੱਧ ਬਰਸਾਤ ਹੋਈ ਹੈ।

Leave a Reply

Your email address will not be published. Required fields are marked *