ਨਵੀਂ ਦਿੱਲੀ, 9 ਜਨਵਰੀ – ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਇਆ ਜਾਵੇਗਾ। ਅੱਜ ਪ੍ਰਕਾਸ਼ ਪੁਰਬ ਮੌਕੇ ਮੈਨੂੰ ਇਹ ਦੱਸਦੇ ਹਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ਵਿਚ ਮਨਾਇਆ ਜਾਵੇਗਾ। ਉਨ੍ਹਾਂ ‘ਵੀਰ ਬਾਲ ਦਿਵਸ’ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆ ਨੂੰ ਸਮਰਪਿਤ ਕਰਦਿਆਂ ਕਿਹਾ ਚਾਰ ਸਾਹਿਬਜ਼ਾਦਿਆਂ ਦੀ ਦਲੇਰੀ ਅਤੇ ਨਿਆਂ ਦੀ ਤਲਾਸ਼ ਲਈ ਉਨ੍ਹਾਂ ਦੀ ਸ਼ਹਾਦਤ ਨੂੰ ਇਹ ਉਚਿਤ ਸ਼ਰਧਾਂਜਲੀ ਹੋਵੇਗੀ।