ਚੰਡੀਗੜ੍ਹ, 9 ਜਨਵਰੀ – ਸੰਯੁਕਤ ਸਮਾਜ ਮੋਰਚੇ ਵੱਲੋਂ ਪ੍ਰੈੱਸ ਵਾਰਤਾ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਉਨ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਇਆ ਹੈ, ਕਿਉਕਿ ਆਮ ਆਦਮੀ ਪਾਰਟੀ ਵੀ ਰਿਵਾਇਤੀ ਪਾਰਟੀਆਂ ਵਾਂਗ ਕੰਮ ਕਰ ਰਹੀ ਹੈ। ‘ਆਪ’ ਵੱਲੋਂ ਟਿਕਟਾਂ ਵੇਚੀਆਂ ਜਾ ਰਹੀਆਂ ਹਨ ਤੇ ਅਪਰਾਧਿਕ ਵਿਅਕਤੀਆਂ ਨੂੰ ਚੋਣ ਮੈਦਾਨ ‘ਚ ਉਤਾਰਿਆ ਜਾ ਰਿਹਾ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਵੱਲੋਂ ਗੁਰਨਾਮ ਸਿੰਘ ਚਡੂਨੀ ਨਾਲ ਮਿਲ ਕੇ ਚੋਣਾਂ ਲੜੀਆਂ ਜਾਣਗੀਆਂ।ਜਲਦ ਹੀ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।