ਫਗਵਾੜਾ, 10 ਜਨਵਰੀ – ਫਗਵਾੜਾ ਜਲੰਧਰ ਕੌਮੀ ਮਾਰਗ ਤੇ ਅਣਪਛਾਤੇ ਵਾਹਨ ਦੀ ਚਪੇਟ ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋਣ ਹੋ ਗਈ ਜਿਸ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਅਤੇ ਹਾਈਵੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਡਿਊਟੀ ਤੇ ਤਾਇਨਾਤ ਡਾਕਟਰ ਹਿਮਾਂਕ ਪ੍ਰਭਾਕਰ ਨੇ ਦਸਿਆ ਕਿ ਉਨ੍ਹਾਂ ਦੀ ਡਿਊਟੀ ਦੌਰਾਨ ਇਕ ਐਕਸੀਡੈਂਟ ਕੇਸ ਆਇਆ ਜਿਸ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ ਉਨ੍ਹਾਂ ਦਸਿਆ ਕਿ ਮ੍ਰਿਤਿਕ ਦੀ ਪਛਾਣ ਜੋਗਾ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਪਰਾਗਪੁਰ ਜਲੰਧਰ ਵਜੋਂ ਹੋਈ ਪੁਲਿਸ ਵਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ।