ਨਿਊਯਾਰਕ, 10 ਜਨਵਰੀ – ਅਮਰੀਕਾ ਦੇ ਨਿਊਯਾਰਕ ਸਿਟੀ ਦੇ ਬਰੌਕਸ ਵਿਖੇ ਇੱਕ ਅਪਾਰਟਮੈਂਟ ਵਿਚ ਅੱਗ ਲੱਗਣ ਕਾਰਨ 9 ਬੱਚਿਆਂ ਸਮੇਤ 19 ਲੋਕਾਂ ਦੀ ਮੌਤ ਹੋ ਗਈ।ਇਸ ਤੋਂ ਇਲਾਵਾ ਕਈ ਲੋਕ ਅੱਗ ਵਿਚ ਝੁਲਸੇ ਗਏ ਜਿਨ੍ਹਾਂ ਵਿੱਚੋਂ 32 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਇਆ ਜਦਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਲੱਗਣ ਦੀ ਇਸ ਘਟਨਾ ਨੂੰ ਨਿਊਯਾਰਕ ਦੇ ਸਭ ਤੋਂ ਵੱਡੇ ਹਾਦਸਿਆਂ ‘ਚੋਂ ਇੱਕ ਦੱਸਿਆ ਜਾ ਰਿਹਾ ਹੈ।