ਨਵੀਂ ਦਿੱਲੀ, 10 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ।ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਹੋਈ ਹੈ ਤੇ ਪੰਜਾਬ ਸਰਕਾਰ ਨੇ ਵੀ ਮੰਨਿਆ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਆਪਣੀ ਜਾਂਚ ਅੱਗੇ ਨਾ ਵਧਾਉਣ ਲਈ ਕਿਹਾ ਹੈ।ਸਵਾਲ ਇਹ ਹੈ ਕਿ ਜਾਂਚ ਹੁੰਦੀ ਹੈ ਤਾਂ ਇਸ ਦਾ ਘੇਰਾ ਕੀ ਹੋਵੇਗਾ। ਜੇਕਰ ਤੁਸੀ ਅਫਸਰਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਦੇ ਹੋ ਤਾਂ ਇਸ ਅਦਾਲਤ ਨੂੰ ਕੀ ਦੇਖਣਾ ਬਾਕੀ ਹੈ।ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਆਪਣੀ ਪੁੱਛਗਿਛ ਅੱਗੇ ਨਾ ਵਧਾਉਣ ਲਈ ਕਹਿੰਦੇ ਹੋਏ ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਕਮੇਟੀ ਦੀ ਅਗਵਾਈ ਸੁਪਰੀਮ ਕੋਰਟ ਦੇ ਰਿਟਾਇਰਡ ਜੱਜ ਵੱਲੋਂ ਕੀਤੀ ਜਾਵੇਗੀ।