ਚੰਡੀਗੜ੍ਹ, 10 ਜਨਵਰੀ – ਚੋਣ ਕਮਿਸ਼ਨ ਵੱਲੋਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਰੈਲੀਆਂ ਬੰਦ ਕਰਨ ਦੇ ਫੈਸਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਆਸੀ ਰੈਲੀਆਂ ਬੰਦ ਕਰਨ ਦੇ ਫੈਸਲੇ ‘ਤੇ ਚੋਣ ਕਮਿਸ਼ਨ ਨੂੰ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ ਕਿਉਕਿ ਰਾਜਨੀਤਿਕ ਪਾਰਟੀਆਂ ਲਈ ਵਰਚੂਅਲ ਪ੍ਰਚਾਰ ਸੰਭਵ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਪੈਸੇ ਲੈ ਕੇ ਟਿਕਟਾਂ ਵੇਚੀਆਂ ਹਨ, ਇਸ ਲਈ ਕਿਸਾਨ ਜਥੇਬੰਦੀਆਂ ਵੀ ‘ਆਪ’ ਨਾਲ ਨਹੀਂ ਜੁੜੀਆਂ।