ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜਮਾਨਤ

ਚੰਡੀਗੜ੍ਹ, 10 ਜਨਵਰੀ – ਡਰੱਗ ਮਾਮਲੇ ‘ਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਅਗਾਊਂ ਜਮਾਨਤ ਦੇ ਦਿੱਤੀ ਗਈ ਹੈ।ਹਾਈਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਉੱਪਰ ਰੋਕ ਲਗਾ ਦਿੱਤੀ ਹੈ।ਬਿਕਰਮ ਮਜੀਠੀਆ ਖਿਲਾਫ 20 ਦਸੰਬਰ ਨੂੰ ਕੇਸ ਦਰਜ ਹੋਇਆ ਸੀ ਤੇ ਮੋਹਾਲੀ ਦੀ ਅਦਾਲਤ ਨੇ ਮਜੀਠੀਆ ਨੂੰ ਅਗਾਊਂ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਹਾਈਕੋਰਟ ਪਹੁੰਚ ਕੀਤੀ ਸੀ।ਬਿਕਰਮ ਮਜੀਠੀਆ ਦੇ ਵਕੀਲ ਅਨੁਸਾਰ ਬਿਕਰਮ ਮਜੀਠੀਆ ਬੁੱਧਵਾਰ ਨੂੰ ਜਾਂਚ ਵਿਚ ਸ਼ਾਮਿਲ ਹੋਣਗੇ।

Leave a Reply

Your email address will not be published. Required fields are marked *