ਫਗਵਾੜਾ, 10 ਜਨਵਰੀ – ਪੰਜਾਬ ਵਿਚ ਕੋਰੋਨਾ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ। ਅੱਜ ਸਵੇਰੇ ਹੀ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਰਾਸ਼ਟਰੀ ਅਨੂਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਹੁਣ ਪਤਾ ਲੱਗਾ ਹੈ ਕਿ ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਬਲਬੀਰ ਰਾਣੀ ਸੋਢੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਫੋਨ ‘ਤੇ ਗੱਲ ਕਰਦਿਆ ਬਲਬੀਰ ਰਾਣੀ ਸੋਢੀ ਨੇ ਕਿਹਾ ਕਿ ਕੋਰੋਨਾ ਪਾਜ਼ੀਟਿਵ ਹੋਣ ਕਰਕੇ ਉਹ ਜੌਹਲ ਫਾਰਮ ਘੁੜਕਾ ਵਿਖੇ ਵਰਲਡ ਵਾਈਡ ਸਕੋਪ ਵੈੱਲਫੇਅਰ ਸੁਸਾਇਟੀ ਵੱਲੋਂ 5100 ਲੜਕੀਆਂ ਦੀ ਲੋਹੜੀ ਪਾਉਣ ਸਬੰਧੀ ਸਮਾਗਮ ‘ਚ ਸ਼ਾਮਿਲ ਨਹੀਂ ਹੋ ਸਕੇ ਸਨ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਆਈਸੋਲੇਟ ਹੋਣ ਤੇ ਆਪਣਾ ਟੈਸਟ ਕਰਵਾਉਣ ਲਈ ਕਿਹਾ।