ਨਵੀਂ ਦਿੱਲੀ, 11 ਜਨਵਰੀ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,68,063 ਨਵੇਂ ਮਾਮਲੇ ਸਾਹਮਣੇ ਆਏ ਹਨ, 69,959 ਠੀਕ ਹੋਏ ਹਨ ਤੇ 277 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸਰਗਰਮ ਮਾਮਲਿਆਂ ਦੀ ਗਿਣਤੀ 8,21,446 ਹੋ ਗਈ ਹੈ। ਇਸ ਤੋਂ ਇਲਾਵਾ ਦੇਸ਼ ਵਿਚ ਹੁਣ ਤੱਕ ਓਮੀਕਰੋਨ ਦੇ 4461 ਮਾਮਲੇ ਸਾਹਮਣੇ ਆ ਚੁੱਕੇ ਹਨ।