ਨਵੀਂ ਦਿੱਲੀ, 11 ਜਨਵਰੀ – ਭਾਰਤੀ ਜਨਤਾ ਪਾਰਟੀ ਦੀ ਸਿਆਸੀ ਤਾਕਤ ‘ਚ ਉਸ ਸਮੇਂ ਇਜਾਫਾ ਹੋਇਆ ਜਦੋਂ ਸੰਗਰੂਰ ਅਤੇ ਧੂਰੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਰਵਿੰਦ ਖੰਨਾ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਗੁਰਦੀਪ ਸਿੰਘ ਗੋਸ਼ਾ ਵੀ ਅਕਾਲੀ ਦਲ ਸਾਰੇ ਅਹੁਦਿਆ ਤੋਂ ਅਸਤੀਫਾ ਦੇ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਗੁਰਚਰਨ ਸਿੰਘ ਟੌਹੜਾ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਕੰਵਰ ਸਿੰਘ ਟੌਹੜਾ ਅਤੇ ਅੰਮ੍ਰਿਤਸਰ ਦੇ ਸਾਬਕਾ ਕੌਂਸਲਰ ਧਰਮਵੀਰ ਸਰੀਨ ਵੀ ਭਾਜਪਾ ‘ਚ ਸ਼ਾਮਿਲ ਹੋ ਗਏ।