ਨਵੀਂ ਦਿੱਲੀ, 12 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਰਿਟਾਇਰਡ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿਚ ਕਮੇਟੀ ਦਾ ਗਠਨ ਕੀਤਾ ਹੈ।ਇਸ ਤੋਂ ਇਲਾਵਾ ਕਮੇਟੀ ਵਿਚ NIA ਦੇ D.G, ਪੰਜਾਬ ਦੇ D.G security ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਸ਼ਾਮਿਲ ਕੀਤਾ ਗਿਆ ਹੈ।ਕਮੇਟੀ ਦਾ ਗਠਨ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਲਈ ਜ਼ਿੰਮੇਵਾਰ ਵਿਅਕਤੀਆਂ ਅਤੇ ਭਵਿੱਖ ਵਿਚ VVIPs ਲਈ ਅਜਿਹੀ ਸੁਰੱਖਿਆ ਉਲੰਘਣਾ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਉਪਾਵਾਂ ਦੀ ਜਾਂਚ ਕੀਤੀ ਜਾਵੇਗੀ।