ਚੰਡੀਗੜ੍ਹ, 12 ਜਨਵਰੀ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅਗਲੇ ਹਫਤੇ ਕਰ ਦਿੱਤਾ ਜਾਵੇਗਾ।ਉਨ੍ਹਾਂ ਇਸ਼ਾਰਾ ਕੀਤਾ ਕਿ ਮੁੱਖ ਮੰਤਰੀ ਦਾ ਨਾਂਅ ਫਾਈਨਲ ਹੈ, ਬਸ ਐਲਾਨ ਅਗਲੇ ਹਫਤੇ ਹੋਵੇਗਾ।