ਨਵੀਂ ਦਿੱਲੀ, 12 ਨਵੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ‘ਤੇ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ ਪ੍ਰੈੱਸ ਵਾਰਤਾ ਦੌਰਾਨ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਸੱਚ ੳੇੁਜਾਗਰ ਹੋ ਗਿਆ ਹੈ। ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜਾਣਬੁੱਝ ਸਾਜ਼ਿਸ਼ ਦੇ ਤਹਿਤ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਛੋਟਾ ਕਰਕੇ ਦੇਖਿਆ ਗਿਆ ਤੇ ਅਲਰਟ ਤੋਂ ਬਾਅਦ ਵੀ ਕੋਈ ਕਦਮ ਨਹੀਂ ਉਠਾਇਆ ਗਿਆ। ਡੀ.ਜੀ.ਪੀ ਨੇ ਰੂਟ ਕਲੀਅਰੈਂਸ ਕਿਉਂ ਦਿੱਤੀ ਤੇ ਇਹ ਸਭ ਕਿਸ ਦੇ ਇਸ਼ਾਰੇ ਛੋਟਾ ‘ਤੇ ਹੋਇਆ ਹੈ? ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪ੍ਰਿਅੰਕਾ ਗਾਂਧੀ ਨੂੰ ਬ੍ਰੀਫ ਕਰਨਾ ਗਲਤ ਸੀ।