ਨਵੀਂ ਦਿੱਲੀ, 12 ਜਨਵਰੀ – ਸਾਬਕਾ ਆਈ.ਪੀ.ਐੱਸ ਕਿਰਨ ਬੇਦੀ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਦਾ ਸ਼ੱਕ ਤਾਂ ਪਹਿਲਾਂ ਹੀ ਸੀ ਪਰ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਸਰਕਾਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਸਮਝੌਤਾ ਕਰਨ ਲਈ ਤਿਆਰ ਸੀ।ਅਧਿਕਾਰੀਆਂ ਨੂੰ ਗੈਰਕਾਨੂੰਨੀ ਅਤੇ ਬੇਨਿਯਮੀਆਂ ਦੇ ਹੁਕਮ ਮੰਨਣ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਪੰਜਾਬ ਦੇ ਮੁੱਖ ਸਕੱਤਰ, ਡੀ.ਜੀ.ਪੀ ਅਤੇ ਗ੍ਰਹਿ ਸਕੱਤਰ ਇਸ ਲਈ ਜ਼ਿੰਮੇਵਾਰ ਹਨ। ਉਨ੍ਹਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਲਈ ਬਣਾਈ ਗਈ ਕਮੇਟੀ ਦਾ ਸਵਾਗਤ ਕਰਦਿਆ ਕਿਹਾ ਕਿ ਕਮੇਟੀ ਦੀ ਲੋੜ ਸੀ ਕਿਉਂਕਿ ਪੰਜਾਬ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜਜ਼ਾਰੀ ਸਵਾਲੀਆਂ ਨਿਸ਼ਾਨ ਖੜੇ ਕਰਦੀ ਹੈ, ਜਿਸ ਨੇ ਦੇਸ਼ ਦੀ ਬਾਕੀ ਹਿੱਸਿਆ ਲਈ ਬਹੁਤ ਹੀ ਮਾੜੀ ਮਿਸਾਲ ਪੇਸ਼ ਕੀਤੀ ਹੈ।