ਫਗਵਾੜਾ, 13 ਜਨਵਰੀ – ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਬਲਬੀਰ ਰਾਣੀ ਸੋਢੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।ਬਲਬੀਰ ਰਾਣੀ ਸੋਢੀ ਨੇ ਸਮੂਹ ਪੰਜਾਬ ਵਾਸੀਆਂ ਨੂੰ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਹੁਣ ਉਹ ਫਿਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਸ਼ੁਰੂ ਕਰ ਦੇਣਗੇ।