ਮੋਹਾਲੀ, 13 ਜਨਵਰੀ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਮੋਹਾਲੀ ਵਿਖੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਪੰਜਾਬ ਤੋਂ ਹੀ ਹੋਵੇਗਾ।ਉਨ੍ਹਾਂ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਤਾਰੀਫ ਕਰਦਿਆ ਕਿਹਾ ਕਿ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣਾ ਚਾਹੁੰਦੇ ਸਨ, ਪਰ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਲੋਕਾਂ ਤੋਂ ਰਾਏ ਲੈਣ ਲਈ ਕਿਹਾ ਹੈ।ਲੋਕਾਂ ਦੀ ਰਾਇ ਜਾਣਨ ਲਈ ਉਨ੍ਹਾਂ ਨੇ 70748-70748 ਨੰਬਰ ਜਾਰੀ ਕੀਤਾ ਹੈ, ਇਸ ਨੰਬਰ ‘ਤੇ ਐੱਸ.ਐਮ.ਐੱਸ, ਕਾਲ ਜਾਂ ਵਟ੍ਹਸਐਪ ਕਰਕੇ ਲੋਕ ਮੁੱਖ ਮੰਤਰੀ ਨੂੰ ਲੈ ਕੇ 17 ਜਨਵਰੀ ਸ਼ਾਮ 5 ਵਜੇ ਤੱਕ ਆਪਣਾ ਫੀਡਬੈਕ ਦੇ ਸਕਦੇ ਹਨ।