ਲਖਨਊ, 13 ਜਨਵਰੀ – ਉੱਤਰ ਪ੍ਰਦੇਸ਼ ਸਰਕਾਰ ਦੇ 2 ਮੰਤਰੀਆਂ ਅਤੇ 3 ਵਿਧਾਇਕਾਂ ਵੱਲੋਂ ਅਸਤੀਫੇ ਦੇਣ ਤੋਂ ਬਾਅਦ ਹੁਣ ਭਾਜਪਾ ਦੇ ਇੱਕ ਹੋਰ ਵਿਧਾਇਕ ਮੁਕੇਸ਼ ਵਰਮਾ ਨੇ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿਚ ਉਨ੍ਹਾਂ ਕਿਹਾ ਕਿ ਯੂ.ਪੀ ਦੀ ਭਾਜਪਾ ਸਰਕਾਰ ਵੱਲੋਂ ਪਿਛਲੇ 5 ਸਾਲਾਂ ਦੌਰਾਨ ਦਲਿਤਾਂ, ਪੱਛੜੇ ਵਰਗਾਂ ਅਤੇ ਘੱਟ ਗਿਣਤੀ ਭਾਈਚਾਰੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੀਤੇ ਦਿਨ ਅਸਤੀਫਾ ਦੇਣ ਵਾਲੇ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਹਨ। ਉਹ ਸਾਡੇ ਨੇਤਾ ਹਨ ਤੇ ਅਸੀਂ ਉਨ੍ਹਾਂ ਦੇ ਨਾਲ ਹਾਂ।ਮੈਂ ਭਾਜਪਾ ਛੱਡੀ ਹੈ ਕਿਉਂਕਿ ਸਾਡੀ ਕੋਈ ਸੁਣਵਾਈ ਨਹੀਂ ਹੈ, ਮੈਨੂੰ ਅੱਜ ਵੀ ਭਾਜਪਾ ਬੁਲਾ ਰਹੀ ਹੈ ਪਰ ਮੈਂ ਹੁਣ ਨਹੀਂ ਜਾਵਾਂਗਾ।