ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੇਜਰੀਵਾਲ ਉੱਪਰ ਸਾਧਿਆ ਨਿਸ਼ਾਨਾ

ਡੇਰਾਬੱਸੀ, 13 ਜਨਵਰੀ – ਡੇਰਾਬੱਸੀ ਵਿਖੇ ਕਾਂਗਰਸ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਸਰਪੰਚ ਜਸਪਾਲ ਕਈ ਸਮੱਰਥਕਾਂ ਸਮੇਤ ਕਾਂਗਰਸ ਛੱਡ ਕੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ‘ਆਪ’ ਪੰਜਾਬ ‘ਚ ਡਮੀ ਮੁੱਖ ਮੰਤਰੀ ਚਿਹਰਾ ਐਲਾਨੇਗੀ।ਪੰਜਾਬ ‘ਚ ਪ੍ਰਚਾਰ ਤੇ ਪ੍ਰੈੱਸ ਕਾਨਫਰੰਸ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਕਰਦੇ ਹਨ।‘ਆਪ’ ਨੂੰ ਛੱਡ ਕੇ ਲੋਕ ਜਾ ਰਹੇ ਸਨ ਤੇ ਪੰਜਾਬ ਵਿਚ ਸੁਧਾਰ ਸਿਰਫ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਹੈ।

Leave a Reply

Your email address will not be published. Required fields are marked *