ਲਖਨਊ, 13 ਜਨਵਰੀ – ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀਆਂ ਦੇ ਅਸਤੀਫਿਆ ਦਾ ਦੌਰ ਜਾਰੀ ਹੈ। ਹੁਣ ਉੱਤਰ ਪ੍ਰਦੇਸ਼ ਦੇ ਮੰਤਰੀ ਧਰਮ ਸਿੰਘ ਸੈਣੀ ਨੇ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿਚ ਉਨ੍ਹਾਂ ਕਿਹਾ ਕਿ ਦਲਿਤਾਂ, ਪੱਛੜੇ ਵਰਗਾਂ, ਕਿਸਾਨਾਂ, ਸਿੱਖਿਅਤ ਬੇਰੁਜ਼ਗਾਰਾਂ, ਛੋਟੇ ਅਤੇ ਮੱਧ ਵਰਗੀ ਵਪਾਰੀਆਂ ਨੇ ਭਾਜਪਾ ਨੂੰ ਪ੍ਰਚੰਡ ਬਹੁਮਤ ਨਾਲ ਜਿਤਾ ਕੇ ਭਾਜਪਾ ਸਰਕਾਰ ਬਣਾਉਣ ਦਾ ਕੰਮ ਕੀਤਾ, ਪਰੰਤੂ ਯੂ.ਪੀ ਸਰਕਾਰ ਵੱਲੋਂ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਦੀ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ। ਜਿਸ ਤੋਂ ਦੁਖੀ ਹੋ ਕੇ ਮੈਂ ਮੰਤਰੀ ਮੰਡਲ ਤੋਂ ਅਸਤੀਫਾ ਦੇ ਰਿਹਾ ਹਾਂ।