ਹੁਸ਼ਿਆਰਪੁਰ, 13 ਜਨਵਰੀ – ਪੰਜਾਬ ਅੰਦਰ 14 ਫਰਵਰੀ ਨੂੰ ਹੋਣ ਜਾ ਰਹੀਆ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਕਿ ਵੱਖ ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਨੇਤਾ ਅਤੇ ਵਰਕਰ ਆਪੋ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ਵਿੱਚ ਜਾ ਰਹੇ ਹਨ ਉਥੇ ਹੀ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਇੱਕ ਹੋਰ ਝਟਕਾ ਲੱਗਾ ਜਦੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਦੇ ਨਜ਼ਦੀਕੀ ਰਿਸ਼ਤੇਦਾਰ ਜਤਿੰਦਰ ਬਬਲੂ ਪੁਰੀ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਜਤਿੰਦਰ ਬਬਲੂ ਪੁਰੀ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਤਿਕਸ਼ਨ ਸੂਦ ਦੇ ਗ੍ਰਹਿ ਵਿਖੇ ਅਯੋਜਿਤ ਕੀਤੀ ਪੱਤਰਕਾਰ ਵਾਰਤਾ ਦੌਰਾਨ ਜਿਲਾ ਉਪ ਪ੍ਰਧਾਨ ਨਿਪੁਨ ਸ਼ਰਮਾਂ ਦੀ ਹਾਜਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਜਤਿੰਦਰ ਬਬਲੂ ਪੁਰੀ ਨੇ ਕਿਹਾ ਕਿ ਸੁੰਦਰ ਸ਼ਾਮ ਅਰੋੜਾ ਹਲਕਾ ਵਾਸੀਆਂ ਦੀਆਂ ਉਮੀਦਾਂ ਉੱਪਰ ਖਰਾ ਨਹੀ ਉਤਰੇ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਏ ਗਏ ਲੋਕ ਹਿੱਤ ਫੈਸਲਿਆ ਤੋਂ ਪ੍ਰਭਾਵਿਤ ਹੋ ਕੇ ਹੀ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਤੇ ਉਨਾਂ ਦੇ ਹੋਰ ਸਾਥੀ ਵੀ ਅਜੇ ਭਾਜਪਾ ਵਿੱਚ ਸ਼ਾਮਲ ਹੋਣਗੇ। ਉਨਾਂ ਕਿਹਾ ਕਿ ਉਹ ਭਾਜਪਾ ਵਿੱਚ ਰਹਿ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ।