ਫਗਵਾੜਾ, 14 ਜਨਵਰੀ – ਸਾਬਕਾ ਕੈਬਨਿਟ ਮੰਤਰੀ ਪੰਜਾਬ ਜੋਗਿੰਦਰ ਸਿੰਘ ਮਾਨ ਨੇ ਕਾਂਗਰਸ ਨਾਲ਼ੋ 50 ਸਾਲ ਦਾ ਰਿਸ਼ਤਾ ਤੋੜਦੇ ਹੋਏ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਜੋਗਿੰਦਰ ਸਿੰਘ ਮਾਨ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਆਸ ਲਗਾਈ ਜਾ ਰਹੀ ਹੈ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ ਤੇ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ।