ਚੰਡੀਗੜ੍ਹ, 14 ਜਨਵਰੀ – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਨਵਜੋਤ ਸਿੱਧੂ ਜੋ ਕਹਿੰਦੇ ਹਨ, ਉਨ੍ਹਾਂ ਦੀ ਆਪਣੀ ਪਾਰਟੀ ਦੇ ਅੰਦਰ ਹੀ ਉਸ ਦਾ ਵਿਰੋਧ ਹੁੰਦਾ ਹੈ। ਸਿੱਧੂ ਦੇ ਐਲਾਨ ਕਾਂਗਰਸ ਦੇ ਮੈਨੀਫੈਸਟੋ ‘ਚ ਸ਼ਾਮਿਲ ਨਹੀਂ ਹਨ।ਹਾਲਾਤ ਦੇਖ ਕੇ ਲੱਗ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਬਾਗੀ ਹੁੰਦੇ ਜਾ ਰਹੇ ਹਨ।ਆਉਣ ਵਾਲੇ 1-2 ਦਿਨਾਂ ‘ਚ ਦੇਖਦੇ ਹਾਂ, ਕੀ ਹੁੰਦਾ ਹੈ।