ਚੰਡੀਗੜ੍ਹ, 14 ਜਨਵਰੀ – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪੰਜਾਬ ਵਿਧਾਨ ਸਭਾ ਚੋਣਾਂ ‘ਚ 18 ਤੋਂ 20 ਸੀਟਾਂ ‘ਤੇ ਚੋਣ ਲੜੇਗਾ। ਟਿਕਟਾਂ ਲਈ ਕੋਈ ਕੋਟਾ ਸਿਸਟਮ ਨਹੀਂ ਹੈ ਤੇ ਜੇਤੂ ਰਹਿਣ ਵਾਲੇ ਉਮੀਦਵਾਰਾਂ ਨੂੰ ਹੀ ਟਿਕਟ ਦਿਤੀ ਜਾਵੇਗੀ।ਉਮੀਦਵਾਰਾਂ ਦੇ ਨਾਂਅ 2-4 ਦਿਨਾਂ ‘ਚ ਫਾਈਨਲ ਹੋ ਜਾਣਗੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਖੁਦ ਚੋਣ ਨਹੀਂ ਲੜਾਂਗਾ, ਮੇਰਾ ਬੇਟਾ ਚੋਣ ਲੜੇਗਾ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕੀਤਾ ਹੋਇਆ ਹੈ।